ਡਾ.ਬਲਵੰਤ ਸਿੰਘ ਜੀ ਨੇ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ।

ਬਾਬਾ ਉੱਤਮ ਸਿੰਘ ਜੀ ਵੱਲੋਂ ਸਥਾਪਿਤ ਅਤੇ ਬਾਬਾ ਸੇਵਾ ਸਿੰਘ ਜੀ ਦੀ ਸਰਪ੍ਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਅੰਗਦ ਦੇਵ ਕਾਲਜ, ਖਡੂਰ ਸਾਹਿਬ ਵਿੱਚ ਡਾ.ਬਲਵੰਤ ਸਿੰਘ ਜੀ ਨੇ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ।
ਇਸ ਮੌਕੇ ਕਾਲਜ ਪ੍ਰਬੰਧਕੀ ਕਮੇਟੀ ਦੇ ਮੁਖੀ ਬਾਬਾ ਸੇਵਾ ਸਿੰਘ ਜੀ ਨੇ ਪ੍ਰਿੰਸੀਪਲ ਸਾਹਿਬ ਨੂੰ ਅਹੁਦਾ ਸੰਭਾਲਣ ਤੇ ਜਿੱਥੇ ਵਧਾਈ ਦਿੱਤੀ ਉੱਥੇ ਕਾਲਜ ਦੇ ਸਮੁੱਚੇ ਇਤਿਹਾਸ ਬਾਰੇ ਵੱਡਮੁੱਲੀ ਜਾਣਕਾਰੀ ਵੀ ਸਾਰਿਆਂ ਨਾਲ ਸਾਂਝੀ ਕੀਤੀ।
ਇਸ ਸਮੇਂ ਪ੍ਰਿੰਸੀਪਲ ਸਾਹਿਬ ਜੀ ਨੇ ਸਮੂਹ ਸਟਾਫ਼ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਲਜ ਦੀਆਂ ਸਮੁੱਚੀਆਂ ਵਰਤਮਾਨ ਗਤੀਵਿਧੀਆਂ ਅਤੇ ਭਵਿੱਖਤ ਯੋਜਨਾਵਾਂ ਨੂੰ ਅਸੀਂ ਸਾਰਿਆਂ ਦੇ ਸਹਿਯੋਗ ਸਦਕਾ ਹੀ ਸੰਪੂਰਨ ਕਰ ਸਕਦੇ ਹਾਂ। ਇਸ ਲਈ ਸਾਨੂੰ ਸਾਰਿਆਂ ਨੂੰ ਕਾਲਜ ਦਾ ਹਰੇਕ ਕਾਰਜ ਪੂਰੀ ਤਨਦੇਹੀ ਅਤੇ ਪ੍ਰਤੀਬੱਧਤਾ ਨਾਲ ਨਿਭਾਉਂਣਾ ਚਾਹੀਦਾ ਹੈ। ਇਸ ਦੇ ਨਾਲ- ਨਾਲ ਉਨ੍ਹਾਂ ਇਸ ਅਹੁਦੇ ਨੂੰ ਪੂਰੀ ਤਨਦੇਹੀ ਨਾਲ ਸੰਭਾਲਣ ਦੀ ਪ੍ਰਤੀਬੱਧਤਾ ਅਤੇ ਵਚਨਬੱਧਤਾ ਨਿਭਾਈ।
ਇਸ ਮੌਕੇ ਕਾਲਜ ਦੇ ਵਾਇਸ ਪ੍ਰੈਜੀਡੈਂਟ ਬਾਬਾ ਗੁਰਪ੍ਰੀਤ ਸਿੰਘ, ਬਾਬਾ ਬਲਦੇਵ ਸਿੰਘ, ਜਰਨਲ ਸਕੱਤਰ ਸ੍ਰ.ਹਰਨੰਦਨ ਸਿੰਘ, ਭਾਈ ਵਰਿਆਮ ਸਿੰਘ, ਸ੍ਰ.ਜਸਬੀਰ ਸਿੰਘ ਮਹਿਤੀਆ ਅਤੇ ਸਮੂਹ ਸਟਾਫ਼ ਹਾਜ਼ਰ ਰਿਹਾ।