ਸੈਸ਼ਨ 2023-24 ਦੀ ਆਰੰਭਤਾ ਦੀ ਖੁਸ਼ੀ ਵਿੱਚ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ

ਬਾਬਾ ਉੱਤਮ ਸਿੰਘ ਜੀ ਵੱਲੋਂ ਸਥਾਪਿਤ ਤੇ ਬਾਬਾ ਸੇਵਾ ਸਿੰਘ ਜੀ ਦੀ ਸਰਪ੍ਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਅੰਗਦ ਦੇਵ ਕਾਲਜ, ਖਡੂਰ ਸਾਹਿਬ ਵਿਖੇ ਸੈਸ਼ਨ 2023-24 ਦੀ ਆਰੰਭਤਾ ਦੀ ਖੁਸ਼ੀ ਵਿੱਚ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ।ਇਸ ਦੌਰਾਨ ਵਿਦਿਆਰਥੀਆਂ ਦੀ ਸਮੁੱਚੀ ਵਿਦਿਆ, ਇਮਤਿਹਾਨਾਂ ‘ਚ ਚੰਗੇ ਨੰਬਰ ਲੈ ਕੇ ਪਾਸ ਹੋਣ,ਚੰਗੇ ਭਵਿੱਖ ਦੀ ਆਸ, ਕਾਲਜ ਦੀ ਤਰੱਕੀ ਲਈ ਗੁਰੂ ਦੇ ਓਟ ਆਸਰੇ ਲਈ ਅਰਦਾਸ ਕੀਤੀ ਗਈ।
ਇਸ ਸਮਾਗਮ ਵਿੱਚ ਕਾਲਜ ਦੇ ਸੰਗੀਤ ਵਿਭਾਗ ਦੇ ਪ੍ਰੋ. ਮਨਦੀਪ ਕੌਰ ਅਤੇ ਵਿਦਿਆਰਥੀਆਂ ਨੇ ਕੀਰਤਨ ਦੀ ਹਾਜ਼ਰੀ ਭਰੀ ਅਤੇ ਸੰਗਤਾਂ ਨੂੰ ਗੁਰਸ਼ਬਦ ਰਾਹੀਂ ਨਿਹਾਲ ਕੀਤਾ।
ਇਸ ਮੌਕੇ ਕਾਲਜ ਅਤੇ ਸਮੁੱਚੀ ਪ੍ਰਬੰਧਕ ਕਮੇਟੀ ਦੇ ਮੁੱਖੀ ਬਾਬਾ ਸੇਵਾ ਸਿੰਘ ਜੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਨੁੱਖੀ ਜੀਵਨ ਦੀ ‘ਚੜ੍ਹਦੀ ਕਲਾ’ ਗੁਰੂ ਸਾਹਿਬ ਦੇ ਓਟ ਆਸਰੇ, ਸੱਚੀ ਸੁੱਚੀ ਲਗਨ ਅਤੇ ਮਿਹਨਤ ਸਕਦਾ ਹੀ ਹੋ ਸਕਦੀ ਹੈ।ਇਹੀ ਮਿਹਨਤ ਵਿਦਿਆਰਥੀ ਜੀਵਨ ਨੂੰ ਉਸਦੀ ਮੰਜ਼ਿਲ ‘ਤੇ ਪਹੁੰਚਾਉਂਦੀ ਹੈ। ਇਸ ਤੋਂ ਇਲਾਵਾ ਉਨ੍ਹਾਂ ਦੁਨਿਆਵੀਂ ਵਿਦਿਆ ਦੇ ਨਾਲ-ਨਾਲ ਅਧਿਆਤਮਕ ਗਿਆਨ ਨੂੰ ਵੀ ਆਪਣੇ ਜੀਵਨ ਵਿੱਚ ਅਪਣਾਉਂਣਾ ਲਈ ਸੰਗਤੀ ਰੂਪ ਵਿੱਚ ਬਚਨ ਸਾਂਝੇ ਕੀਤੇ।
ਇਸ ਉਪਰੰਤ ਕਾਲਜ ਦੇ ਪ੍ਰਿੰਸੀਪਲ ਡਾ.ਬਲਵੰਤ ਸਿੰਘ ਸੰਧੂ ਨੇ ਬਾਬਾ ਜੀ ਅਤੇ ਆਏ ਹੋਏ ਪ੍ਰਬੰਧਕੀ ਕਮੇਟੀ ਦੇ ਮੈਂਬਰ ਸਾਹਿਬਾਨ ਨੂੰ ਜੀ ਆਇਆ ਆਖਦੇ ਹੋਏ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਦੋਂ ਅਸੀਂ ਜੀਵਨ ਦਾ ਕੋਈ ਵੀ ਕਾਰਜ ਗੁਰੂ ਨੂੰ ਹਾਜ਼ਰ ਨਾਜ਼ਰ ਸਮਝ ਕੇ ਕਰਦਾ ਹਾਂ ਤਾਂ ਫਿਰ ਉਹ ਕਾਰਜ ਬੜੇ ਸਹਿਜ ਰੂਪ ਵਿੱਚ ਸੰਪੂਰਨ ਹੋ ਜਾਂਦਾ ਹੈ।ਇਸ ਲਈ ਸਾਨੂੰ ਆਪਣੀ ਜ਼ਿੰਦਗੀ ਵਿੱਚ ਸ਼ਬਦ ਗੁਰੂ ਦਾ ਓਟ ਆਸਰਾ ਲੈਂਦੇ ਹੋਏ ਸਦਾ ਵਿਗਾਸ ਦੇ ਖੇੜੇ ਵਿੱਚ ਰਹਿਣਾ ਚਾਹੀਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਆਪਣੇ ਲੈਕਚਰ ਵਿੱਚ ਖਡੂਰ ਸਾਹਿਬ ਦੀ ਪਾਵਨ ਧਰਤੀ ਦੇ ਇਤਿਹਾਸਕ ਪ੍ਰਕਰਨਾ ਬਾਰੇ ਵੀ ਵਿਚਾਰ ਸਾਂਝੀ ਕੀਤੀ।
ਇਸ ਮੌਕੇ ਕਾਲਜ ਪ੍ਰਬੰਧਕੀ ਕਮੇਟੀ ਦੇ ਜਰਨਲ ਸਕੱਤਰ ਸ੍ਰ.ਹਰਨੰਦਨ ਸਿੰਘ ਜੀ, ਸ੍ਰ ਜਸਬੀਰ ਸਿੰਘ ਮਹਿਤੀਆ,(ਕਮੇਟੀ ਮੈਂਬਰ),ਪ੍ਰੋ.ਰੋਹਿਤ ਸ਼ਰਮਾ(ਵਾਇਸ ਪ੍ਰਿੰਸੀਪਲ),ਡਾ.ਕੰਵਲਜੀਤ ਸਿੰਘ, ਡਾ.ਜਤਿੰਦਰ ਸਿੰਘ ਅਤੇ ਕਾਲਜ ਦਾ ਸਮੂਹ ਸਟਾਫ਼ ਹਾਜ਼ਰ ਰਿਹਾ।

Leave a Reply

Your email address will not be published. Required fields are marked *