‘ਐੱਨ. ਐੱਸ. ਐੱਸ. ਵਿਭਾਗ ਵੱਲੋਂ ‘ਸਵੱਛਤਾ ਹੀ ਸੇਵਾ’ ਦੇ ਸਿਰਲੇਖ ਹੇਠ ਇੱਕ ਪ੍ਰੋਗਰਾਮ ਕਰਵਾਇਆ ਗਿਆ।

ਬਾਬਾ ਉੱਤਮ ਸਿੰਘ ਜੀ ਵੱਲੋਂ ਸਥਾਪਿਤ ਅਤੇ ਬਾਬਾ ਸੇਵਾ ਸਿੰਘ ਜੀ ਦੀ ਸਰਪ੍ਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਅੰਗਦ ਦੇਵ ਕਾਲਜ, ਖਡੂਰ ਸਾਹਿਬ ਦੇ ‘ਐੱਨ. ਐੱਸ. ਐੱਸ ਵਿਭਾਗ ਵੱਲੋਂ ‘ਸਵੱਛਤਾ ਹੀ ਸੇਵਾ’ ਦੇ ਸਿਰਲੇਖ ਹੇਠ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਇਸ ਵਿਭਾਗ ਦੇ ਵਾਲੰਟੀਅਰ ਅਤੇ ਅਧਿਆਪਕ ਸਾਹਿਬਾਨ ਨੇ ਖਡੂਰ ਸਾਹਿਬ ਦੇ ਸਰਕਾਰੀ ਹਸਪਤਾਲ ਦਾ ਦੌਰਾ ਕੀਤਾ ਅਤੇ ਇਸ ਦੇ ਆਲੇ ਦੁਆਲੇ ਦੀ ਸਫਾਈ ਕਰਵਾਈ ਗਈ।
ਇਸ ਸਮੁੱਚੇ ਪ੍ਰੋਗਰਾਮ ਦੀ ਯੋਗ ਅਗਵਾਈ ਐੱਨ. ਐੱਸ. ਐੱਸ ਵਿਭਾਗ ਦੇ ਕੋਆਰਡੀਨੇਟਰ ਪ੍ਰੋ.ਜਸਪਾਲ ਸਿੰਘ ਦੁਆਰਾ ਨਿਭਾਈ ਗਈ।
ਇਸ ਮੌਕੇ ਕਾਲਜ ਪ੍ਰਿੰਸੀਪਲ ਡਾ.ਬਲਵੰਤ ਸਿੰਘ ਸੰਧੂ ਜੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਮਾਜ ਅਤੇ ਆਪਣੇ ਚੌਗਿਰਦੇ ਦੀ ਸਾਫ਼ ਸਫ਼ਾਈ ਰੱਖਣਾ ਹਰੇਕ ਨਾਗਰਿਕ ਦਾ ਨੈਤਿਕ ਫਰਜ਼ ਬਣਦਾ ਹੈ। ਇਸ ਤੋਂ ਇਲਾਵਾ ਆਪਣੇ ਲੈਕਚਰ ਵਿੱਚ ਇਹ ਵੀ ਕਿਹਾ ਕਿ ਜਿੱਥੇ ਸਫ਼ਾਈ ਹੁੰਦੀ ਹੈ ਉੱਥੇ ਹੀ ਖ਼ੁਦਾਈ ਦਾ ਵਾਸਾ ਹੁੰਦਾ ਹੈ।ਇਸ ਤਰ੍ਹਾਂ ਸਕਰਾਤਮਕ ਸੋਚ ਨੂੰ ਅਪਣਾਉਂਣਾ ਹੀ ਸਮਾਜ ਦੀ ਤਰੱਕੀ ਦਾ ਅਸਲ ਧੁਰਾ ਹੈ।
ਇਸ ਸਮੇਂ ਸਰਕਾਰੀ ਹਸਪਤਾਲ ਦੇ ਅਫ਼ਸਰ ਸ੍ਰ.ਜਸਵਿੰਦਰ ਸਿੰਘ(ਐੱਸ. ਐੱਮ. ਓ.), ਸ੍ਰ.ਅਰਵਿੰਦਰ ਸਿੰਘ(ਸੀ.ਫਾਰਮੇਸੀ),ਡਾ.ਸਤਿੰਦਰ ਕੌਰ ਅਤੇ ਪ੍ਰੋ.ਹਰਦੀਪ ਸਿੰਘ ਹਾਜ਼ਰ ਰਹੇ।

Leave a Reply

Your email address will not be published. Required fields are marked *