ਐੱਨ.ਐੱਸ.ਐੱਸ ਵਿਭਾਗ ਦੁਆਰਾ ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ‘ਸਵੱਛਤਾ ਦਿਵਸ ਦੇ ਸੰਦਰਭ’ ਵਿੱਚ ਇੱਕ ਲੈਕਚਰ ਕਰਵਾਇਆ ਗਿਆ।

ਬਾਬਾ ਉੱਤਮ ਸਿੰਘ ਜੀ ਵੱਲੋਂ ਸਥਾਪਿਤ ਅਤੇ ਬਾਬਾ ਸੇਵਾ ਸਿੰਘ ਜੀ ਦੀ ਸਰਪ੍ਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਅੰਗਦ ਦੇਵ ਕਾਲਜ,ਖਡੂਰ ਸਾਹਿਬ ਦੇ ਐੱਨ.ਐੱਸ.ਐੱਸ ਵਿਭਾਗ ਦੁਆਰਾ ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ‘ਸਵੱਛਤਾ ਦਿਵਸ ਦੇ ਸੰਦਰਭ’ ਵਿੱਚ ਇੱਕ ਲੈਕਚਰ ਦਾ ਆਯੋਜਨ ਕੀਤਾ ਗਿਆ ਜਿਸ ਦੀ ਯੋਗ ਅਗਵਾਈ ਐੱਨ. ਐੱਸ. ਐੱਸ ਵਿਭਾਗ ਦੇ ਕੋਆਰਡੀਨੇਟਰ ਪ੍ਰੋ:ਜਸਪਾਲ ਸਿੰਘ ਦੁਆਰਾ ਕੀਤੀ ਗਈ।ਜਿਸ ਵਿੱਚ ਕਾਲਜ ਦੇ ਵਿਦਿਆਰਥੀਆਂ ਨੇ ਵਧ ਚੜ੍ਹ ਕੇ ਭਾਗ ਲਿਆ।ਇਸ ਦਾ ਮੁੱਖ ਮੰਤਵ ਵਿਦਿਆਰਥੀਆਂ ਅੰਦਰ ਆਪਣੇ ਚੌਗਿਰਦੇ ਦੀ ਸਾਂਭ ਸੰਭਾਲ ਅਤੇ ਸਾਫ ਸਫਾਈ ਦੇ ਪ੍ਰਤੀ ਜਾਗਰੂਕ ਕਰਨਾ ਸੀ।
ਇਸ ਸਮੇਂ ਪ੍ਰੋ: ਸਾਹਿਬ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਐੱਨ.ਐੱਸ.ਐੱਸ ਵਿਭਾਗ ਸਮਾਜ ਸੁਧਾਰ ਦੇ ਕੰਮਾਂ ਲਈ ਨਿਰੰਤਰ ਗਤੀਸ਼ੀਲ ਰਹਿੰਦਾ ਹੈ ਜਿਸ ਵਿੱਚ ਵਿਦਿਆਰਥੀ ਅਤੇ ਅਧਿਆਪਕ ਸਾਂਝੇ ਰੂਪ ਵਿੱਚ ਇਹਨਾਂ ਕਾਰਜਾਂ ਨੂੰ ਅਮਲੀ ਰੂਪ ਦਿੰਦੇ ਹਨ।
ਇਸ ਮੌਕੇ ਕਾਲਜ ਪ੍ਰਿੰਸੀਪਲ ਡਾ.ਬਲਵੰਤ ਸਿੰਘ ਸੰਧੂ ਜੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਮਨੁੱਖ ਨੂੰ ਆਪਣੀ ਸਿਹਤ ਦੀ ਸੰਭਾਲ ਕਰਨ ਦੇ ਨਾਲ-ਨਾਲ ਕੁਦਰਤ ਅਤੇ ਵਾਤਾਵਰਣ ਨੂੰ ਹਰਿਆ ਭਰਿਆ,ਸਵੱਛ ਅਤੇ ਤਰੋ ਤਾਜਾ ਰੱਖਣ ਲਈ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ ਤਾਂ ਜੋ ਮਨੁੱਖ ਨੂੰ ਸਹੀ ਆਕਸੀਜਨ ਮੁਹੱਈਆ ਹੋ ਸਕੇ। ਕਾਲਜ ਦੇ ਜਰਨਲ ਸਕੱਤਰ ਸ੍ਰ.ਹਰਨੰਦਨ ਸਿੰਘ ਜੀ ਨੇ ਵੀ ਇਸ ਪ੍ਰੋਗਰਾਮ ਨੂੰ ਉਲੀਕਣ ਅਤੇ ਵਿਦਿਆਰਥੀਆਂ ਨੂੰ ਅਮਲੀ ਅਹਿਸਾਸ ਕਰਵਾਉਣ ਲਈ ਸਬੰਧਿਤ ਅਧਿਆਪਕ ਸਾਹਿਬਾਨ ਨੂੰ ਇਨ੍ਹਾਂ ਯੋਗ ਕਾਰਜਾਂ ਦੇ ਆਯੋਜਿਤ ਕਰਨ ਲਈ ਵਧਾਈ ਦਿੱਤੀ।
ਇਸ ਸਮੇਂ ਕਾਲਜ ਦੇ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀ ਹਾਜਰ ਰਹੇ।

Leave a Reply

Your email address will not be published. Required fields are marked *